You dont have javascript enabled! Please download Google Chrome!

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪਤਨੀ ਸਮੇਤ ਪਹੁੰਚੇ ਦਰਬਾਰ ਸਾਹਿਬ ..

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਭਾਰਤ ਦੌਰੇ ‘ਤੇ ਹਨ ਅਤੇ ਅੱਜ ਭਾਵ ਬੁੱਧਵਾਰ ਨੂੰ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੇ ਨਾਲ ਹੀ ਉਨ੍ਹਾਂ ਨੇ ਲੰਗਰ ਵੀ ਛਕਿਆ ਅਤੇ ਪ੍ਰਸ਼ਾਦਾ ਬਣਾਉਣ ਦੀ ਸੇਵਾ ਵੀ ਕੀਤੀ। PunjabKesariਐਂਡਰਿਊ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਸਿੱਖ ਭਾਈਚਾਰੇ ਲਈ ਕੰਮ ਕੀਤੇ ਹਨ ਅਤੇ ਜੇਕਰ ਉਹ ਸੱਤਾ ਵਿਚ ਆਉਂਦੇ ਹਨ ਤਾਂ ਉਹ ਸਿੱਖ ਭਾਈਚਾਰੇ ਲਈ ਹੋਰ ਬਿਹਤਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਹਿਲੀ ਭਾਰਤ ਫੇਰੀ ਹੈ।PunjabKesari
ਐਂਡਰਿਊ ਨੇ ਕਿਹਾ ਕਿ ਉਹ ਭਾਰਤ-ਕੈਨੇਡਾ ਨਾਲ ਦੋਸਤੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ। ਨਾਲ ਹੀ ਸਿੱਖਿਆ ਦੇ ਖੇਤਰ ਵਿਚ ਲੋਕਾਂ ਨੂੰ ਆਪਣੇ ਨਾਲ ਜੋੜਨ ਦਾ ਕੰਮ ਕੈਨੇਡਾ ਸਰਕਾਰ ਵਲੋਂ ਕੀਤਾ ਜਾਵੇਗਾ। ਮੀਡੀਆ ਨਾਲ ਰੂ-ਬ-ਰੂ ਹੁੰਦੇ ਹੋਏ ਐਂਡਰਿਊ ਨੇ ਇਕ ਵੱਡੀ ਗੱਲ ਆਖੀ ਕਿ ਜੇਕਰ ਉਹ ਸੱਤਾ ਵਿਚ ਆਉਂਦੇ ਹਨ ਤਾਂ ਲੋਕਾਂ ਨੂੰ ਟੈਕਸ ਤੋਂ ਰਾਹਤ ਦੇਣਗੇ। PunjabKesariਇੱਥੇ ਦੱਸ ਦੇਈਏ ਕਿ ਐਂਡਰਿਊ ਕੱਲ ਭਾਵ ਮੰਗਲਵਾਰ ਨੂੰ ਭਾਰਤ ਯਾਤਰਾ ‘ਤੇ ਆਏ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸੰਬੰਧਾਂ ਨੂੰ ਲੈ ਕੇ ਚਰਚਾ ਕੀਤੀ। ਇਸ ਤੋਂ ਇਲਾਵਾ ਉਹ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ।

error: Alert: Content is protected !!