You dont have javascript enabled! Please download Google Chrome!

ਗੁਰਦੁਆਰੇ ਦੇ ਸੇਵਾਦਾਰਾਂ ਨੇ ਸਿੱਖ ਨੌਜਵਾਨ ਦੀ ਲਾਹੀ ਪੱਗ, ਵਾਲਾਂ ਤੋਂ ਫੜ੍ਹ ਕੇ ਕੀਤੀ ਤਰ੍ਹਾਂ ਕੁੱਟਮਾਰ..

ਦੋ ਸਿੱਖਾਂ ਵੱਲੋਂ ਇੱਕ ਸਿੱਖ ਦੀ ਬੁਰੀ ਤਰ੍ਹਾਂ ਮਾਰ ਕੁੱਟ ਦੀ ਵੀਡੀਓ ਸਾਹਮਣੇ ਆਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵੀਡੀਓ ਲੁਧਿਆਣਾ ਦੇ ਦੁੱਖ ਨਿਵਾਰਣ ਗੁਰਦੁਆਰਾ ਦੇ ਨੇੜੇ ਦੀ ਹੈ। ਇਸ ਵੀਡੀਓ ਵਿੱਚ ਦੋ ਵਿਅਕਤੀ ਇੱਕ ਸਿੱਖ ਨੂੰ ਬਾਲਾਂ ਤੋਂ ਫੜ੍ਹ ਕੇ ਕੁੱਟਦੇ ਦਿਖਾਈ ਦੇ ਰਹੇ ਹਨ। ਮਾਮਲਾ ਗੁਰਦੁਆਰਾ ਦੇ ਬਾਹਰ ਦੇ ਪੁਸਤਕਾਂ ਵੇਚਣ ਨਾਲ ਜੁੜ ਕੇ ਦੱਸਿਆ ਜਾ ਰਿਹਾ ਹੈ।ਜਿਸ ਵਿੱਚ ਗੁਰਦੁਆਰਾ ਦੇ ਸੇਵਾਦਾਰਾਂ ਨੇ ਨੌਜਵਾਨ ਦੀ ਬਹਿਸ ਤੋਂ ਬਾਅਦ ਮਾਰ ਕੁੱਟ ਕੀਤੀ ਹੈ। ਇਸ ਸਮੇਂ ਦੌਰਾਨ ਇਹ ਵੀਡੀਓ ਬਣ ਲਈ ਗਈ ਤੇ ਬਾਅਦ ਵਿੱਚ ਇਹ ਵਾਈਰਲ ਹੋ ਗਈ। ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।
ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।
ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਨੇ ਦਸਤਾਰ ਸਜਾ ਕੇ ਰੱਖੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਾਲ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫਰਮਾਇਆ ਕਿ ਉਹਨਾਂ ਨੂੰ ਸਿੱਖ ਨਾਲੋਂ ਸਿੱਖ ਦੀ ਰਹਿਤ ਜਿਆਦਾ ਪਿਆਰੀ ਹੈ।
ਸਿੱਖ ਗੁਰੂਆਂ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਸਾਰੀਆਂ ਮਹੱਤਵਪੂਰਣ ਸ਼ਖਸ਼ੀਅਤਾਂ ਦਸਤਾਰ-ਧਾਰੀ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਿੱਖ ਜਰਨੈਲ ਸ਼ਾਨਦਾਰ ਦਸਤਾਰਾਂ ਵਿੱਚ ਦਿਖਾਈ ਦਿੰਦੇ ਹਨ।

Leave a Reply

Your email address will not be published. Required fields are marked *

error: Alert: Content is protected !!