You dont have javascript enabled! Please download Google Chrome!

ਜਦ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਪੁੱਛਿਆ ਕਿ ਤੁਸੀਂ ਕਿੰਨੀ ਪੜ੍ਹਾੲੀ ਕੀਤੀ ਤਾਂ ਕੋੲੀ ਜਵਾਬ ਹੀ ਨਹੀਂ …

ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਰੈਗੂਲਰ ਕੀਤੇ ਅਧਿਆਪਕਾਂ ਦੀ ਨੀਤੀ ਦਾ ਕੁਝ ਕੁ ਯੂਨੀਅਨ ਆਗੂ ਹੀ ਵਿਰੋਧ ਕਰ ਰਹੇ ਹਨ ਜਦਕਿ ਬਹੁਤੇ ਅਧਿਆਪਕ ਸਰਕਾਰ ਦਾ ਫੈਸਲਾ ਨਾਲ ਸਹਿਮਤ ਹਨ। ਸਿੱਖਿਆ ਮੰਤਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। education minister teacher salaryਪੰਜ ਅਧਿਆਪਕ ਆਗੂਆਂ ਨੂੰ ਸਸਪੈਂਡ ਕਰਨ ਦੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਕੰਮ ਨਹੀਂ ਕਰੇਗਾ, ਉਹ ਤਨਖਾਹ ਦਾ ਹੱਕਦਾਰ ਨਹੀਂ ਹੈ। ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ। ਪਰਾਲੀ ਸਾੜਣ ਦੇ ਮੁੱਦੇ ‘ਤੇ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਉਹ ਪਰਾਲੀ ਨਾ ਸਾੜਣ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਰੈਗੂਲਰ ਕਰਨ ਦੇ ਨਾਂ ‘ਤੇ ਅਧਿਆਪਕਾਂ ਦੀ ਤਨਖਾਹ 45 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਰੁਪਏ ਕਰ ਦਿੱਤੀ ਹੈ। ਜਿਸ ਦਾ ਅਧਿਆਪਕਾਂ ਨੇ ਵਿਰੋਧ ਕਰਦੇ ਹੋਏ ਪਟਿਆਲਾ ਵਿਖੇ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ।

Leave a Reply

Your email address will not be published. Required fields are marked *

error: Alert: Content is protected !!