You dont have javascript enabled! Please download Google Chrome!

ਜਲੰਧਰ: CT ਇੰਸਟੀਚਿਊਟ ‘ਚ ਰੇਡ, ਪੁਲਿਸ ਨੇ ਕਿਹਾ ਵਿਦਿਆਰਥੀਆਂ ਦੇ ਰੂਪ ‘ਚ ਲੁਕੇ ਸਨ ਅੱਤਵਾਦੀ ..

ਜਲੰਧਰ ਦੇ ਸਿਟੀ ਇੰਸਟੀਚਿਊਟ ‘ਚ ਬੀਤੀ ਰਾਤ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ, ਸੀ. ਆਈ. ਏ. ਸਟਾਫ ਅਤੇ ਜੇ. ਐੱਡ. ਕੇ. ਦੀ ਪੁਲਸ ਨੇ ਛਾਪੇਮਾਰੀ ਕਰਕੇ ਹਥਿਆਰਾਂ ਨਾਲ ਗ੍ਰਿਫਤਾਰ ਕੀਤੇ ਗਏ ਕਸ਼ਮੀਰ ਦੇ ਤਿੰਨ ਨੌਜਵਾਨਾਂ ਸੰਬੰਧੀ ਵੱਡਾ ਖੁਲਾਸਾ ਕੀਤਾ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਕੀਤੇ ਜ਼ਾਹਿਦ ਗੁਲਜ਼ਾਰ, ਨਦੀਮ ਅਤੇ ਯਾਸੁਫ ਰਫੀਕ ਭੱਟ ਦੇ ਸੰਬੰਧ ਪਾਕਿਸਤਾਨ ਦੀ ਏਜੰਸੀ ਆਈ. ਐੱਸ. ਆਈ. ਨਾਲ ਹਨ ਅਤੇ ਆਈ. ਐੱਸ. ਆਈ. ਪੰਜਾਬ ਵਿਚ ਅੱਤਵਾਦ ਫੈਲਾਉਣਾ ਚਾਹੁੰਦੀ ਸੀ।
ਪੁਲਸ ਮੁਤਾਬਕ ਤਿੰਨ ਨੌਜਵਾਨ ਜਲੰਧਰ ਵਿਚ ਬੀ. ਟੈੱਕ ਸਿਵਲ ਦੀ ਪੜ੍ਹਾਈ ਕਰ ਰਹੇ ਸਨ ਪਰ ਇਨ੍ਹਾਂ ਦਾ ਮਨਸ਼ਾ ਦਹਿਸ਼ਤ ਫੈਲਾਉਣਾ ਸੀ ਪਰ ਪੁਲਸ ਨੇ ਪਹਿਲਾਂ ਹੀ ਇਨ੍ਹਾਂ ਦੇ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਅਸਾਲਟ ਰਾਈਫਲ ਅਤੇ ਧਮਾਕਾ ਖੇਜ ਸਮੱਗਰੀ ਬਰਾਮਦ ਕੀਤੀ ਹੈ। ਫੜੇ ਗਏ ਨੌਜਵਾਨਾਂ ਖਿਲਾਫ ਐਕਸਪਲੋਜ਼ਿਵ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਜਲੰਧਰ ਸਿਟੀ ਇੰਸਟੀਚਿਊਟ ‘ਚੋਂ ਫੜੇ ਗਏ ਤਿੰਨ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਅੱਜ ਜੇ. ਐਂਡ. ਕੇ. ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਿਟੀ ਇੰਸਟੀਚਿਊਟ ਤੋਂ 3 ਲੜਕਿਆਂ ਨੂੰ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ, educational institutionਜਦੋਂ ਕਿ ਇਕ ਵਿਅਕਤੀ ਨੂੰ ਬਸਤੀ ਮਿੱਠੂ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਕੀਤੇ ਜ਼ਾਹਿਦ ਗੁਲਜ਼ਾਰ, ਨਦੀਮ ਅਤੇ ਯਾਸੁਫ ਰਫੀਕ ਭੱਟ ਦੇ ਸੰਬੰਧ ਪਾਕਿਸਤਾਨ ਦੀ ਏਜੰਸੀ ਆਈ. ਐੱਸ. ਆਈ. ਨਾਲ ਹਨ ਅਤੇ ਆਈ. ਐੱਸ. ਆਈ. ਪੰਜਾਬ ਵਿਚ ਅੱਤਵਾਦ ਫੈਲਾਉਣਾ ਚਾਹੁੰਦੀ ਸੀ।
ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ‘ਚ ਸਨ ਵਿਦਿਆਰਥੀ: ਡੀ.ਜੀ.ਪੀ. ਸੁਰੇਸ਼ ਅਰੋੜਾ …..jalandhar
ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸਿਟੀ ਕੈਂਪਸ ‘ਚ ਰੇਡ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਪੁਲਸ ਨੇ ਸੁਰੱਖਿਆ ਏਜੰਸੀਆਂ ਦੇ ਇਨਪੁਟ ‘ਤੇ ਜੰਮੂ-ਕਸ਼ਮੀਰ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਦੇ ਨਾਲ ਮਿਲ ਕੇ ਕਸ਼ਮੀਰ ਦੇ ਅੱਤਵਾਦੀ ਸੰਗਠਨ ਏ-ਕਿਊ ਅਤੇ ਅੰਸਾਰ-ਉੱਲ-ਗਜਵਾ-ਏ-ਹਿੰਦ ਦੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਜਾਹਿਦ ਗੁਲਜ਼ਾਰ ਵਾਸੀ ਰਾਜਪੁਰਾ, ਮੁਹੰਮਦ ਈਦਰੀਸ ਸ਼ਾਹ ਵਾਸੀ ਪੁਲਵਾਮਾ ਅਤੇ ਯੁਸੂਫ ਰਫੀਫ ਵਾਸੀ ਨੁਰਪੂਰਾ ਪੁਲਵਾਮਾ ਦੇ ਤੌਰ ‘ਤੇ ਹੋਈ।PunjabKesari ਇਹ ਤਿੰਨੋਂ ਕੈਂਪਸ ‘ਚ ਬੀ-ਟੈੱਕ-2 ਸਮੈਸਟਰ ਦੇ ਵਿਦਿਆਰਥੀ ਸਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਅੱਤਵਾਦੀਆਂ ਦਾ ਮਕਸਦ ਪੰਜਾਬ ਅਤੇ ਜੰਮੂ-ਕਸ਼ਮੀਰ ‘ਚ ਭਾਰਤ-ਪਾਕਿ ਪੱਛਮੀ ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨੂੰ ਤੇਜ਼ ਕਰਨਾ ਸੀ। ਬਾਕੀ ਮਾਮਲੇ ਦੀ ਜਾਂਚ ਜਾਰੀ ਹੈ।
ਦੀਵਾਲੀ ‘ਤੇ ਧਮਾਕਾ ਕਰਕੇ ਦੇਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ: ਭੁੱਲਰ…
ਪ੍ਰੈੱਸ ਕਾਨਫਰੰਸ ਦੌਰਾਨ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਾਬੂ ਕੀਤੇ ਗਏ ਨੌਜਵਾਨਾਂ ਨੇ ਪੁੱਛਗਿੱਛ ‘ਚ ਦੱਸਿਆ ਹੈ ਕਿ ਉਹ ਚਾਰ ਸਾਲਾਂ ਤੋਂ ਇਥੇ ਰਹਿ ਰਹੇ ਹਨ। PunjabKesariਖੁਲਾਸੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ. ਐਂਡ. ਕੇ ਅਤੇ ਪੰਜਾਬ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਕਸ਼ਮੀਰ ‘ਚ ਮਾਰੇ ਗਏ ਅੱਤਵਾਦੀ ਬੁਰਹਾਨ ਵਾਨੀ ਦੇ ਨਾਲ ਕਿਸੇ ਦਾ ਵੀ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਹੋਣ ਕਰਕੇ ਇਹ ਸਾਰੇ ਅੱਤਵਾਦੀ ਦੀਵਾਲੀ ‘ਤੇ ਜਲੰਧਰ ‘ਚ ਬਲਾਸਟ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਉਨ੍ਹਾਂ ਨੇ ਦੱਸਿਆ ਕਿ ਇਕ ਵਿਦਿਆਰਥੀ ਸੈਂਟ ਸੋਲਜਰ ਕਾਲਜ ਜਦਕਿ ਦੋ ਸਿਟੀ ਇੰਸਟੀਚਿਊਟ ਸ਼ਾਹਪੁਰ ਕੈਂਪਸ ‘ਚ ਪੜ੍ਹਦੇ ਸਨ। ਫੜੇ ਗਏ ਦੋਸ਼ੀਆਂ ‘ਚੋਂ ਜ਼ਾਕਿਰ ਰਾਸ਼ਿਦ ਭੱਟ, ਜ਼ਾਕਿਰ ਮੂਸਾ ਦਾ ਚਚੇਰਾ ਭਰਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Alert: Content is protected !!