You dont have javascript enabled! Please download Google Chrome!

ਪੰਜਾਬ ਅਤੇ ਹਰਿਆਣਾ ‘ਚ ਕੲੀ ਥਾਵਾਂ ਤੇ ਭਾਰੀ ਬਰਫਬਾਰੀ .. ਨਾਲ ਵੱਡਾ ਨੁਕਸਾਨ ..

ਅੰਬਾਲਾ ‘ਚ ਅੱਜ ਸਵੇਰੇ 3 ਵਜੇ ਹੋਈ ਗੜੇਮਾਰੀ ਅਤੇ ਮੀਂਹ ਨਾਲ ਝੋਨੇ ਦਾ ਬਹੁਤ ਨੁਕਸਾਨ ਹੋਇਆ ਬਲੀਆ ਵਿਚੋ ਦਾਣੇ ਵੀ ਝਾੜ ਦਿਤੇ ..ਆਮ ਤੌਰ ‘ਤੇ ਜੇਕਰ ਕਿਸੇ ਥਾਂ ਉੱਤੇ ਅੱਗ ਲੱਗਦੀ ਹੈ ਤਾਂ ਲੋਕ ਇਕੱਠੇ ਹੋ ਕੇ ਉਸ ਨੂੰ ਬੁਝਾਉਣ ਦੀ ਕੋਸ਼ਿਸ਼ ਕਰਦੇ ਹਨ, ਪੰਜਾਬ ‘ਚ ਸਥਿਤੀ ਉਲਟ ਹੋ ਰਹੀ ਹੈ।
ਇੱਥੇ ਕਿਸਾਨ ਖੇਤਾਂ ਵਿੱਚ ਅੱਗ ਲਾ ਰਹੇ ਹਨ। ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਅਗਲੀ ਫ਼ਸਲ ਲਈ ਖੇਤ ਨੂੰ ਤਿਆਰ ਕਰਨਾ ਮੌਜੂਦਾ ਕਿਸਾਨ ਲਈ ਸਭ ਤੋਂ ਵੱਡਾ ਮਸਲਾ ਹੈ। ਫ਼ਸਲ ਦੀ ਕਟਾਈ ਤੋਂ ਬਾਅਦ ਖੇਤ ਵਿੱਚ ਪਈ ਪਰਾਲੀ ਨੂੰ ਆਮ ਤੌਰ ‘ਤੇ ਕਿਸਾਨ ਪਹਿਲਾਂ ਅੱਗ ਲਾ ਕੇ ਖ਼ਤਮ ਕਰਦਾ ਸੀ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ‘ਤੇ ਪੂਰੀ ਤਰਾਂ ਰੋਕ ਲਗਾ ਦਿੱਤੀ ਹੈ। ਕਿਸਾਨ ਕਿਉਂ ਸਾੜਦੇ ਹਨ ਪਰਾਲੀ? ਪਰਾਲੀ ਨਾ ਸਾੜਨ ਦੇ ਹੁਕਮਾਂ ਕਰਕੇ ਸੂਬੇ ਦੇ ਬਾਕੀ ਕਿਸਾਨਾਂ ਵਾਂਗ ਜ਼ਿਲ੍ਹਾ ਮੁਹਾਲੀ ਦੇ ਪਿੰਡ ਭਾਗੋ ਮਾਜਰਾ ਦਾ ਬਜ਼ੁਰਗ ਕਿਸਾਨ ਸੰਤ ਸਿੰਘ ਵੀ ਪਰੇਸ਼ਾਨ ਹੈ। ਝੋਨੇ ਦੀ ਫ਼ਸਲ ਦੀ ਮਸ਼ੀਨੀ ਕਟਾਈ ਕਰਵਾ ਰਹੇ ਸੰਤ ਸਿੰਘ ਦਾ ਕਹਿਣਾ ਹੈ, “ਖੇਤ ਨੂੰ ਅਗਲੀ ਫ਼ਸਲ ਲਈ ਤਿਆਰ ਕਰਨ ਲਈ ਪਰਾਲੀ ਨੂੰ ਅੱਗ ਲਾਏ ਬਿਨਾਂ ਗੁਜ਼ਾਰਾ ਨਹੀਂ ਹੈ।”
ਪਰਾਲੀ ਦਾ ਮਸਲਾ ਕਿਸਾਨਾਂ ਲ਼ਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਸਰਕਾਰ ਜਿਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਇਸ ਦਾ ਹੋਰ ਹੱਲ ਕਰਨ ਲਈ ਮਜਬੂਰ ਕਰ ਰਹੀ ਹੈ, ਉਥੇ ਕਿਸਾਨ ਸਰਕਾਰ ਦੀ ਇਸ ਅਪੀਲ ਨੂੰ ਅਣਸੁਣੀ ਕਰਦੇ ਹੋਏ ਸ਼ਰੇਆਮ ਪਰਾਲੀ ਨੂੰ ਫੂਕ ਰਹੇ ਹਨ।
ਸਰਕਾਰ ਕਿਸਾਨਾਂ ਦੇ ਇਸ ਮਸਲੇ ਦੇ ਛੇਤੀ ਹੱਲ ਦੇ ਦਾਅਵੇ ਕਰ ਰਹੀ ਹੈ ਤੇ ਇਸ ਲ਼ਈ ਕਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕਰ ਰਹੀ ਹੈ।  ਪਰ ਸਰਕਾਰ ਦੀ ਨੀਅਤ ਉਤੇ ਸਵਾਲ ਇਹ ਉਠ ਰਹੇ ਹਨ ਕਿ ਮਸਲੇ ਬਾਰੇ ਵਿਚਾਰ-ਚਰਚਾ ਲਈ ਖੇਤਾਂ ਦੀ ਥਾਂ ਪੰਜ ਤਾਰਾ ਹੋਟਲਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਚੰਡੀਗੜ੍ਹ ਦੇ ਇਕ ਪੰਜ ਤਾਰਾ ਹੋਟਲ ਵਿਚ ਪਰਾਲੀ ਦੇ ਮਸਲੇ ਨੂੰ ਲੈ ਕੇ ਸੈਮੀਨਾਰ ਹੋਇਆ। ਜਿਸ ਵਿਚ ਵਾਤਾਵਰਣ ਪ੍ਰੇਮੀ ਉਮਿੰਦਰ ਦੱਤ ਵੀ ਪਹੁੰਚੇ ਸਨ। ਜਦੋਂ ਉਨ੍ਹਾਂ ਨੂੰ ਪੰਜ ਤਾਰਾ ਹੋਟਲਾਂ ਵਿਚ ਇਸ ਮਸਲੇ ਉਤੇ ਸੈਮੀਨਾਰਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਵਾਬ ਸੀ ਕਿ ਸਾਨੂੰ ਬੁਲਾਇਆ ਗਿਆ ਸੀ ਤੇ ਅਸੀਂ ਹਾਜ਼ਰ ਹੋ ਗਏ। ਜੇ ਖੇਤਾਂ ਵਿਚ ਬੁਲਾਉਣਗੇ ਤਾਂ ਉਥੇ ਵੀ ਜਾ ਪੁੱਜਾਂਗੇ। ਕੇਂਦਰ ਤੇ ਪੰਜਾਬ ਸਰਕਾਰਾਂ ਝੋਨੇ ਦੀ ਪਰਾਲੀ ਦੇ ਨਿਬੇੜੇ ਦਾ ਕੋਈ ਢੁਕਵਾਂ ਹੱਲ਼ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਲਈ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਇਸ ਵੇਲੇ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਪੁੱਜਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਇਸ ਦੀ ਪਰਾਲ਼ੀ ਨੂੰ ਅੱਗ ਲਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।
ਹਾਲਾਂਕਿ, ਕੌਮੀ ਗਰੀਨ ਟ੍ਰਿਬਿਊਨਲ ਤੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਰਾਲ਼ੀ ਦੇ ਸਹੀ ਨਿਬੇੜੇ ਵਿੱਚ ਨਾਕਾਮ ਰਹਿਣ ਵਿੱਚ ਖਾਸੀ ਝਾੜਝੰਬ ਵੀ ਸਹਿਣੀ ਪਈ। ਹੁਣ ਕਿਸਾਨਾਂ ਨੇ ਵੀ ਸਰਕਾਰ ਵਿਰੁੱਧ ਬਾਗ਼ੀ ਰੁਖ਼ ਅਖ਼ਤਿਆਰ ਕਰ ਲਿਆ ਹੈ। ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਬੰਦੀ ਬਣਾਇਆ ਜਾ ਰਿਹਾ ਹੈ।Image result for farmer paddy fire
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਲੀਡਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਪਿੰਡ ਫ਼ਤਹਿਗੜ੍ਹ ਵਿੱਚ ਪਰਾਲ਼ੀ ਨੂੰ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਬੰਦੀ ਬਣਾ ਲਿਆ ਤੇ ਮੁਆਫ਼ੀ ਮੰਗਣ ‘ਤੇ ਹੀ ਜਾਣ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਅੱਜ ਕਈ ਪਿੰਡਾਂ ਦਾ ਦੌਰਾ ਕੀਤਾ ਤੇ ਉੱਥੇ ਕਈ ਏਕੜ ਫ਼ਸਲ ਦੇ ਨਾੜ ਨੂੰ ਅੱਗ ਲਾਈ ਹੈ। ਕਿਸਾਨ ਆਗੂ ਨੇ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣਾ ਕਿਸਾਨ ਦੀ ਮਜਬੂਰੀ ਹੈ ਤੇ ਸਰਕਾਰ ਇਸ ਮਸਲੇ ਦਾ ਹੱਲ ਨਹੀਂ ਕੱਢ ਰਹੀ।
ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਦੱਸਿਆ ਕਿ ਉਨ੍ਹਾਂ ਇੱਕ ਕਾਫ਼ਲਾ ਬਣਾਇਆ ਹੋਇਆ ਹੈ, ਜਿਸ ਕਿਸਾਨ ਨੂੰ ਖੇਤ ਵਿੱਚ ਪਰਾਲ਼ੀ ਫੂਕਣ ਲਈ ਮਦਦ ਦੀ ਲੋੜ ਹੁੰਦੀ ਹੈ, ਉਹ ਉੱਥੇ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮਸਲੇ ‘ਤੇ ਸਰਕਾਰ ਨਾਲ ਦੋ ਹੱਥ ਕਰਨ ਲਈ ਵੀ ਤਿਆਰ ਹਨ। ਉੱਧਰ ਸਰਕਾਰ ਵੀ ਇਸ ਵਾਰ ਸਖ਼ਤੀ ਵਰਤਣ ਦੇ ਐਲਾਨ ਕਰ ਰਹੀ ਹੈ।

error: Alert: Content is protected !!