You dont have javascript enabled! Please download Google Chrome!

ਬਰਗਾੜ੍ਹੀ ਰੈਲੀ ਲੲੀ ਦੇਖੋ ਗਾਣਾ ਵੀ ਆ ਗਿਆ Short Movie ਵੀ ਬਣ ਗੲੀ ..

ਬਰਗਾੜੀ ਕਾਂਡ ਸਬੰਧੀ ਸਮਾਜਿਕ ਜਾਗ੍ਰਿਤੀ ਫਰੰਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਰੁੱਧ ਅਦਾਲਤ ਵਿੱਚ ਅਪਰਾਧਿਕ ਮਾਮਲਾ ਦਾਇਰ ਕੀਤਾ ਗਿਆ ਹੈ। ਸੰਸਥਾ ਵੱਲੋਂ ਦੋਵਾਂ ਵਿਰੁੱਧ ਵਿਰੁੱਧ ਧਾਰਾ 304, 307, 295 ਤੇ 34 ਤਹਿਤ ਮੁਕੱਦਮਾ ਚਲਾਇਆ ਜਾਣ ਦੀ ਅਪੀਲ ਕੀਤੀ ਗਈ ਹੈ। case filed against parkash singh badal and sukhbir singh badalਮਾਮਲਾ ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਵੱਲੋਂ ਦਾਇਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਰਗਾੜੀ ਕਾਂਡ ਲਈ ਉਕਤ ਦੋਵੇਂ ਪਿਓ-ਪੁੱਤਰ ਜ਼ਿੰਮੇਵਾਰ ਹਨ। ਜੱਜ ਸੁਮਿਤ ਸੱਭਰਵਾਲ ਨੇ ਸੰਸਥਾ ਦੀ ਸ਼ਿਕਾਇਤ ਨੂੰ ਸਵੀਕਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਏਗੀ। bargadi leaders pornographic picturesਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਰਗਾੜੀ ਮੋਰਚੇ ‘ਤੇ ਬੈਠੇ ਇਕ ਪੰਥਕ ਆਗੂ ਸੁਖਦੇਵ ਸਿੰਘ ਦੀਆਂ ਅਸ਼ਲੀਲ ਤਸਵੀਰਾਂ ਜਾਰੀ ਕੀਤੀਆਂ ਹਨ। ਸੁਖਦੇਵ ਸਿੰਘ ਅਤੇ ਉਸ ਦੇ ਪੁੱਤਰ ਦੀਆਂ ਇਕ ਔਰਤ ਨਾਲ ਇਤਰਾਜ਼ਯੋਗ ਤਸਵੀਰਾਂ ਜਾਰੀ ਕਰਦਿਆਂ ਵਲਟੋਹਾ ਨੇ ਕਿਹਾ ਕਿ ਜਿਹੜੇ ਲੋਕ ਬਰਗਾੜੀ ਮੋਰਚੇ ਵਿਚ ਬੈਠੇ ਹਨ, ਉਨ੍ਹਾਂ ਦਾ ਚਰਿੱਤਰ ਹੁਣ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ ਅਤੇ ਅਜਿਹੇ ਮਾੜੇ ਅਕਸ ਵਾਲੇ ਲੋਕ ਸਿੱਖ ਨਹੀਂ ਹੋ ਸਕਦੇ। PunjabKesariਵਲਟੋਹਾ ਨੇ ਕਿਹਾ ਕਿ ਇਸ ਮਾਮਲੇ ਨੂੰ ਉਹ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਚੁੱਕਣਗੇ ਅਤੇ ਅਜਿਹੇ ਵਿਅਕਤੀਆਂ ਨੂੰ ਪੰਥ ਵਿਚ ਖਾਰਜ ਕਰਨ ਦੀ ਮੰਗ ਕਰਨਗੇ। ਦੂਜੇ ਪਾਸੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਦੇ ਪਟਿਆਲਾ ਰੈਲੀ ਵਿਚ ਨਾ ਜਾਣ ਦੇ ਫੈਸਲੇ ‘ਤੇ ਬੋਲਦੇ ਹੋਏ ਵਲਟੋਹਾ ਨੇ ਕਿ ਉਹ ਰੈਲੀ ਵਿਚ ਜ਼ਰੂਰ ਜਾਣਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨੂੰ ਰੈਲੀ ਵਿਚ ਜਾਣ ਦੀ ਅਪੀਲ ਕਰਦੇ ਹਨ।

Leave a Reply

Your email address will not be published. Required fields are marked *

error: Alert: Content is protected !!