You dont have javascript enabled! Please download Google Chrome!

ਬਾਪੂ ਸੂਰਤ ਸਿੰਘ ਵਲੋਂ ਸਿੱਖ ਕੌਮ ਨੂੰ ਅਪੀਲ…ਬਰਗਾੜ੍ਹੀ ਮੋਰਚੇ ਬਾਰੇ ਦੇਖੋ ਕੀ ਕਿਹਾ ..

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਇਕ ਹੁਕਮ ਜਾਰੀ ਕਰਕੇ ਸਮੁੱਚੀ ਸਿੱਖ ਸੰਗਤ ਨੂੰ 7 ਅਕਤੂਬਰ ਨੂੰ ਪਟਿਆਲਾ ਵਿਖੇ ਅਕਾਲੀ ਦਲ ਤੇ ਲੰਬੀ ‘ਚ ਕਾਂਗਰਸ ਦੀ ਰੈਲੀ ‘ਚ ਸ਼ਾਮਲ ਹੋਣ ਦੀ ਥਾਂ ਬਰਾਗੜੀ ਰੋਸ ਮਾਰਚ ‘ਚ ਸ਼ਾਮਲ ਹੋਣ ਲਈ ਕਿਹਾ। Image result for bapu surat singhਦੱਸ ਦਈਏ ਕਿ ਐਤਵਾਰ ਨੂੰ ਖਹਿਰਾ ਤੇ ਸਿੱਖ ਜਥੇਬੰਦੀਆਂ ਮਿਲ ਕੇ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢ ਰਹੀਆਂ ਹਨ। ਪੰਜ ਪਿਆਰਿਆਂ ਦਾ ਕਹਿਣਾ ਹੈ ਕਿ ਬਾਦਲ ਤੇ ਕੈਪਟਨ ਇਕ-ਦੂਜੇ ਨੂੰ ਬਚਾਉਣ ਲਈ ਰੈਲੀ ਖੇਡ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬਾਦਲ ਪਰਿਵਾਰ ‘ਤੇ ਪੰਥ ਦੇ ਨਾਂ ‘ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਹਨ। ਬੇਅਦਬੀ ਦੇ ਮਾਮਲੇ ‘ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। bargari  sikh organization  congressਕਾਂਗਰਸ ਵੀ ਅਕਾਲੀ ਦਲ ਨਾਲ ਮਿਲ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੋਸ਼ ਬਰਗਾੜੀ ਮੋਰਚੇ ‘ਚ ਸ਼ਾਮਿਲ ਹੋਣ ਪਹੁੰਚੇ ਸਿੱਖ ਜਥੇਬੰਦੀ ਦੇ ਆਗੂਆਂ ਨੇ ਲਗਾਏ ਹਨ। ਆਗੂਆਂ ਨੇ ਕਿਹਾ ਕਿ ਉਹ ਬਰਗਾੜੀ ਕਿਸੇ ਸਿਆਸੀ ਪਾਰਟੀ ਦੀ ਹਿਮਾਇਤ ਕਰਨ ਨਹੀਂ ਸਗੋਂ ਪਿਛਲੇ ਲੰਮੇ ਸਮੇਂ ਤੋਂ ਇਨਸਾਫ ਲਈ ਲਗਾਏ ਮੋਰਚੇ ਵਿਚ ਸ਼ਾਮਲ ਹੋਣ ਆਏ ਹਨ।
ਆਗੂਆਂ ਨੇ ਕਿਹਾ ਕਿ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਇਨਸਾਫ ਲਈ ਸ਼ਾਂਤ ਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਰਗਾੜੀ ‘ਚ ਵੋਟਾਂ ਲਈ ਨਹੀਂ ਸਗੋਂ ਦੋਸ਼ੀਆਂ ‘ਤੇ ਕਾਰਵਾਈ ਲਈ ਆਏ ਹਨ ..

Leave a Reply

Your email address will not be published. Required fields are marked *

error: Alert: Content is protected !!