You dont have javascript enabled! Please download Google Chrome!

ਮੂਸੇ ਵਾਲੇ ਦੀ ਪੂਰੀ ਮੰਜੀ ਠੋਕੀ ਸਰਦਾਰ ਸਾਬ ਨੇ .. Share ਵਾਲਾ ਤੁਸੀਂ ਦਬਾ ਦਿਓ ..

ਪੰਜਾਬੀ ਸੰਗੀਤ ਇੰਡਸਟਰੀ ਵਿਚ ਘਟ ਸਮੇਂ ਵਿਚ ਹੀ ਆਪਣਾ ਨਾਮ ਬਣਾਉਣ ਵਾਲਾ ਗਾਇਕ ਸਿੱਧੂ ਮੂਸੇਵਾਲਾ ਜੋ ਅਕਸਰ ਗਾਣਿਆਂ ਵਿਚ ਕਹਿੰਦਾ ਹੁੰਦਾ-ਦਿਲ ਦਾ ਨੀਂ ਮਾੜਾ ਤੇਰਾ ਸਿੱਧੂ ਮੂਸੇਵਾਲਾ। ਹਾਲ ਹੀ ਵਿਚ ਮੂਸੇਵਾਲਾ ਦਾ ਇੱਕ ਗੀਤ ਰਿਲੀਜ਼ ਹੋਇਆ ਹੈ ‘ਰਸ਼ੀਅਨ ਟੈਂਕ’। ਜਿਸ ਵਿਚ ਆਵਾਜ਼ ਦਿੱਤੀ ਐ ਖੁਸ਼ ਰੋਮਾਣਾ ਤੇ ਖੁਦ ਸਿੱਧੂ ਮੂਸੇਵਾਲਾ ਨੇ ਅਤੇ ਮਿਊਜ਼ਿਕ ਹੈ ਬਿਗ ਬਰਡ ਦਾ ਤੇ ਗੀਤ ਲਿਖਿਆ ਵੀ ਸਿੱਧੂ ਮੂਸੇਵਾਲਾ ਨੇ ਹੈ।Image result for sidhu moose wala ਗੀਤ Youtube ਤੇ Trending ਵਿਚ ਚਲ ਰਿਹੈ। ਭਾਵੇਂ ਕਿ ਗਾਣਾ ਤਾਂ ਚਲ ਰਿਹੈ ਪਰ ਗੀਤ ਨਾਲ ਵਿਵਾਦ ਵੀ ਨਾਲੋਂ ਨਾਲ ਚਲ ਰਿਹਾ ਹੈ। ਜੀ ਹਾਂ ਸਿੱਧੂ ਮੂਸੇਵਾਲਾ ਦਾ ਗੀਤ ‘ਰਸ਼ੀਅਨ ਟੈਂਕ’ ਦੇ ਹੇਠਾਂ ਲੋਕਾਂ ਵਲੋਂ ਜੋ ਕਮੈਂਟ ਲਿਖੇ ਜਾ ਰਹੇ ਉਹ ਸਿੱਧੂ ਮੂਸੇਵਾਲਾ ਨੂੰ ਅਸਲ ਸਚਾਈ ਤੋਂ ਵੀ ਰੂਬਰੂ ਕਰਵਾ ਰਹੇ ਹਨ ਤੇ ਨਾਲ ਹੀ ਉਸ ਵਲੋਂ ਗੀਤ ਵਿਚ ਮਾਰੀ ਫੁਕਰੀ ਨੂੰ ਵੀ ਸਾਬਿਤ ਕਰ ਰਹੇ ਹਨ। ਗਾਣਾ ਰਲੀਜ ਹੁੰਦੇ ਹੀ ਲੋਕਾਂ ਨੇ ਆਪਣਾ ਗੁੱਸਾ ਕਮੈਂਟਾਂ ਵਿਚ ਬਿਆਨ ਕਰ ਦਿੱਤੈ।
ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ। ਇਸ ਦਾ ਸੰਗੀਤਕ ਮਾਹੌਲ ਧਾਰਮਿਕ, ਦੇਸ਼-ਭਗਤੀ ਅਤੇ ਆਪਸੀ ਭਾਈਚਾਰੇ ਦੀ ਰੰਗਤ ਵਿੱਚ ਰੰਗਿਆ ਹੋਇਆ ਸੀ। ਪਰ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਮਾਹੌਲ ਨੂੰ ਆਪਣੀ ਗਾਇਕੀ ਵਿਚਲੀ ਅਸ਼ਲੀਲਤਾਂ ਨਾਲ ਮਲੀਨ ਕਰ ਦਿਤਾ ਹੈ। ਅਸ਼ਲੀਲ ਗਾਇਕੀ ਦੀ ਨਾ ਰੁੱਕਣ ਵਾਲੀ ਹਨੇਰੀ ਪੰਜਾਬ ਵਿੱਚ ਨਿਰੰਤਰ ਵੱਗ ਰਹੀ ਹੈ। ਅਸ਼ਲੀਲ ਗਾਇਕੀ ਦੀ ਇਹ ਹਨੇਰੀ ਮੈਰਿਜ਼ ਪੈਲਸਾਂ ਵਿੱਚ ਡੀ. ਜੇ. `ਤੇ, ਪਿੰਡਾਂ ਵਿੱਚ ਟ੍ਰੈਕਟਰਾਂ `ਤੇ ਲੱਗੇ ਡੈੱਕਾਂ ਵਿੱਚ, ਨਿੱਜੀ ਬੱਸਾਂ ਵਿੱਚ, Image result for sidhu moose walaਨੌਜਵਾਨਾਂ ਦੇ ਮੋਬਾਇਲਾਂ `ਤੇ ਅਤੇ ਨਿੱਜੀ ਟੀ. ਵੀ. ਚੈਨਲਾਂ `ਤੇ ਬੇਰੋਕ ਟੋਕ ਵੱਗ ਰਹੀ ਹੈ ਅਤੇ ਅਸ਼ਲੀਲਤਾ ਦਾ ਗੰਦ ਪਾ ਕੇ ਹਰ ਵਿਅਕਤੀ ਨੂੰ ਸ਼ਰਮਸ਼ਾਰ ਕਰ ਰਹੀ ਹੈ। ਪੰਜਾਬੀ ਦੇ ਕੁੱਝ ਨਿੱਜੀ ਟੀ. ਵੀ. ਚੈਂਨਲ ਸਵੇਰ-ਸ਼ਾਮ ਨੂੰ ਗੁਰਬਾਣੀ ਪ੍ਰਸਾਰਤ ਕਰਨ ਤੋਂ ਬਾਅਦ ਸਾਰਾ ਦਿਨ ਅਸ਼ਲੀਲ ਕੰਜਰਪੁਣਾ ਪੇਸ਼ ਕਰ ਰਹੇ ਹਨ ਅਤੇ ਖੂਬ ਪੈਸਾ ਕਮਾਅ ਰਹੇ ਹਨ। ਗਾਇਕੀ ਅੱਜ ਇੱਕ ਵਪਾਰਕ ਧੰਦਾ ਬਣ ਗਿਆ ਹੈ। ਇਹ ਸੱਚ ਹੈ ਜਿਨ੍ਹਾਂ ਗਾਇਕਾਂ ਕੋਲ ਕਦੀ ਸਾਈਕਲ/ਸਕੂਟਰ ਨਹੀਂ ਸੀ ਹੁੰਦਾ ਅੱਜ ਉਹੀ ਗਾਇਕ ਲਜ਼ਗਰੀ ਗੱਡੀਆਂ ਵਿੱਚ ਘੁੰਮ ਰਹੇ ਹਨ। ਵਿਦੇਸ਼ਾਂ ਦੇ ਟੂਰ ਲਗਾ ਕੇ ਪੌਂਡ ਅਤੇ ਡਾਲਰ ਕਮਾਅ ਰਹੇ ਹਨ। ਉਹਨਾ ਦਾ ਇਹ ਸ਼ਾਹੀ ਠਾਠ ਵਾਲਾ ਜੀਵਨ ਪੱਧਰ ਵੇਖ ਕੇ ਅੱਜ ਪੰਜਾਬ ਦਾ ਹਰ ਨੌਜਵਾਨ, ਗਾਇਕ ਬਣਨ ਦੀ ਦੌੜ ਵਿੱਚ ਸ਼ਾਮਲ ਹੈ। ਭਾਂਵੇਂ ਉਸ ਨੂੰ ਸੰਗੀਤ ਦੀ ਕੋਈ ਬਹੁਤੀ ਜਾਣਕਾਰੀ ਨਹੀਂ ਹੈ। ਫਿਰ ਵੀ ਉਹ ਰਾਤੋ-ਰਾਤ ‘ਸਿੰਗਰ ਸਟਾਰ’ ਬਨਣ ਲਈ ਸ਼ਰਮ ਹਯਾਅ ਦੀ ਲੋਈ ਨੂੰ ਲੀਰੋ-ਲੀਰ ਕਰਕੇ ਪੰਜਾਬੀ ਸਭਿਆਚਾਰਕ ਵਿਰਸੇ ਦੀ ਮਾਣ-ਮੱਤੀ ਥਾਲੀ ਵਿੱਚ ਅਸ਼ਲੀਲਤਾ ਪਰੋਸ ਰਿਹਾ ਹੈ।

error: Alert: Content is protected !!