You dont have javascript enabled! Please download Google Chrome!

ਵਿਵਾਦਤ ਲੇਖਕ ਸੁਰਜੀਤ ਗੱਗ ਦੀ ਨੌਜਵਾਨਾਂ ਨੇ ਕੀਤੀ ਕੁੱਟਮਾਰ:ਵੀਡੀਓ ਆਈ ਸਾਮਣੇ

ਸੁਰਜੀਤ ਗੱਗ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ ,ਮੁੜ ਹੋਇਆ ਹਮਲਾ:ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਵਾਦਤ ਕਵੀ ਸੁਰਜੀਤ ਗੱਗ ‘ਤੇ ਕੁੱਝ ਨੌਜਵਾਨਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ ਹੈ।ਇਸ ਦੌਰਾਨ ਸੁਰਜੀਤ ਗੱਗ ਦੇ ਮੱਥੇ ‘ਚ ਸੱਟ ਲੱਗੀ ਹੈ ਤੇ ਉਸਨੂੰ ਜਖਮੀ ਹਾਲਤ ਵਿੱਚ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਸੁਰਜੀਤ ਗੱਗ ਉਸ ਵੇਲੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮਾਰਗ ‘ਤੇ ਸਥਿਤ ਸਥਾਨਕ ਚਰਨਗੰਗਾ ਪੁੱਲ ਦੇ ਨਜ਼ਦੀਕ ਦੁਕਾਨਾਂ ‘ਤੇ ਖੜਾ ਸੀ ਤਾਂ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਉਸ ‘ਤੇ ਹਮਲਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਸਤੀਸ਼ ਕੁਮਾਰ ਅਤੇ ਜਾਂਚ ਅਧਿਕਾਰੀ ਏ.ਐਸ.ਆਈ ਸੋਹਣ ਸਿੰਘ ਨੇ ਦੱਸਿਆ ਕਿ ਜ਼ਖਮੀ ਗੱਗ ਦੇ ਬਿਆਨਾਂ ਦੇ ਅਧਾਰ ਅਤੇ ਮੈਡੀਕਲ ਦੀ ਰਿਪੋਰਟ ਅਨੁਸਾਰ ਹਮਲਾ ਕਰਨ ਵਾਲੇ ਨੌਜਵਾਨਾਂ ਖਿਲਾਫ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਗੱਗ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਜੇਲ ਵਿੱਚ ਭੇਜਿਆ ਗਿਆ ਸੀ।ਆਪਣੀਆਂ ਵਿਵਾਦਤ ਧਾਰਮਿਕ ਟਿੱਪਣੀਆਂ ਕਾਰਨ ਗੱਗ ਨੂੰ ਹਿੰਦੂ ਤੇ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਗੁਰੂ ਨਾਨਕ ਦੇਵ ਜੀ ਬਾਰੇ ਵਿਵਾਦਤ ਟਿੱਪਣੀ ਕਰਨ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ ਲਗਾਏ ਜਾਣ ਤੋਂ ਬਾਅਦ 9 ਜੁਲਾਈ 2017 ਨੂੰ ਗੱਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਮਾਨਤ ਮਿਲ ਗਈ ਸੀ ਅਤੇ ਦੁਸਹਿਰੇ ਸਬੰਧੀ ਵਿਵਾਦਤ ਲੇਖ ਲਿਖਣ ਕਾਰਨ ਇਸ ਸਾਲ ਜਨਵਰੀ ਮਹੀਨੇ ਵਿੱਚ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *

error: Alert: Content is protected !!