You dont have javascript enabled! Please download Google Chrome!

ਸਾਰੇ ਰੋਡ ਜਾਮ ਕਰ ਦਿੱਤੇ ਅੱਜ ਦੁਨੀਆ ਨੇ .. ਦੇਖੋ ਬਰਗਾੜ੍ਹੀ ਦੇ ਇਕੱਠ ਦਾ ਦ੍ਰਿਸ਼ ..

ਬੇਅਦਬੀ ਮਾਮਲੇ ਅਤੇ ਬਰਗਾੜੀ ਕਾਂਡ ਦੇ ਤੀਜੀ ਵਰ੍ਹੇ ਗੰਢ ਬੀਤਣ ਦੇ ਬਾਵਜੂਦ ਕਾਰਵਾਈ ਕਰਨ ਦੇ ਰੋਸ ਵਿਚ ਖਹਿਰਾ ਧੜੇ ਵਲੋਂ ਸਿੱਖ ਜਥੇਬੰਦੀਆਂ ਨਾਲ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਤੋਂ ਪਹਿਲਾਂ ਕੋਟਕਪੂਰਾ ਦੀ ਅਨਾਜ ਮੰਡੀ ਵਿਚ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਕੱਢੇ ਗਏ ਇਸ ਰੋਸ ਮਾਰਚ ਵਿਚ ਸਿੱਖ ਸੰਗਤਾਂ ਤੋਂ ਇਲਾਵਾ ਹਿੰਦੂ ਜਥੇਬੰਦੀਆਂ ਵੀ ਪਹੁੰਚੀਆਂ। kotkapura rally sacrilege justice ranjit singh commissionਇਸ ਦੌਰਾਨ ਸਰਬਸਹਿਮਤੀ ਨਾਲ ਕਈ ਮਤੇ ਪਾਸ ਕੀਤੇ ਗਏ। ਇਹ ਮਤੇ ਪਾਸ ਕੀਤੇ ਗਏ…
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬਾਦਲਾਂ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਖਿਲਾਫ ਕਾਰਵਾਈ ਕਰਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਨੂੰ ਕਬਜ਼ੇ ‘ਚੋਂ ਮੁਕਤ ਕਰਵਾਉਣਾ…15 ਦਿਨ ਦੇ ਅੰਦਰ-ਅੰਦਰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ
ਕਾਰਵਾਈ ਨਾ ਹੋਣ ‘ਤੇ ਹੋਵੇਗਾ ਕੋਟਕਪੂਰਾ ਤੋਂ ਵੱਡਾ ਇਕੱਠ kotkapura rally sacrilege justice ranjit singh commission..ਬਹਿਬਲ ਕਲਾਂ ਗੋਲੀ ਕਾਂਡ ਦੇ ਜ਼ਿੰਮੇਵਾਰ ਪੁਲਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕਰ ਰਹੀਆਂ ਹਨ। ਇਹ ਰੋਸ ਮਾਰਚ ਅਨਾਜ ਮੰਡੀ ਬਰਗਾੜੀ ਵਿੱਚ ਪਹੁੰਚੇਗਾ ਜਿੱਥੇ ਬੇਅਦਬੀ ਖ਼ਿਲਾਫ਼ ਪੰਥਕ ਮੋਰਚਾ ਲਾਇਆ ਗਿਆ ਹੈ। ਇਸ ਰੋਸ ਮਾਰਚ ਵਿੱਚ ਪੰਥਕ ਮੋਰਚੇ ਦੇ ਹਮਾਇਤੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਬਾਗੀ ਸੁਖਪਾਲ ਖਹਿਰਾ ਧੜਾ ਵੀ ਪਹੁੰਚਿਆ ਹੈ।
ਪੰਥਕ ਮੋਰਚੇ ਦੇ ਲੀਡਰ ਮਾਰਚ ਵਿੱਚ ਤਕਰੀਬਨ 25 ਤੋਂ 30 ਹਜ਼ਾਰ ਲੋਕਾਂ ਦਾ ਇਕੱਠ ਹੋਣ ਦਾ ਦਾਅਵਾ ਕਰ ਰਹੇ ਹਨ। ਜਦਕਿ ਏਜੰਸੀਆਂ ਦੀਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰੋਸ ਮਾਰਚ ਵਿੱਚ 15 ਤੋਂ 20 ਹਜ਼ਾਰ ਲੋਕਾਂ ਦਾ ਇਕੱਠ ਹੋ ਸਕਦਾ ਹੈ। ਪੁਲਿਸ ਨੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ। ਸੂਤਰਾਂ ਮੁਤਾਬਕ ਪ੍ਰਸ਼ਾਸਨ ਨੇ ਆਲੇ-ਦੁਆਲੇ ਦੇ ਛੇ ਜ਼ਿਲ੍ਹਿਆਂ ਤੋਂ ਪੁਲਿਸ ਸੱਦੀ ਹੈ।parkash singh badal in Patiala ralley
ਇਸ ਮੌਕੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁਲਜ਼ਮਾਂ ਬਾਰੇ ਪਤਾ ਹੋਣ ਦੇ ਬਾਵਜੂਦ ਗ੍ਰਿਫ਼ਤਾਰੀਆਂ ਕਿਉਂ ਨਹੀਂ ਕੀਤੀਆਂ ਜਾ ਰਹੀਆਂ? ਪੰਥਕ ਆਗੂਆਂ ਨੇ ਕੈਪਟਨ ਤੇ ਬਾਦਲਾਂ ਉਤੇ ਦੋਸਤਾਨਾ ਮੈਚ ਖੇਡਣ ਦਾ ਦੋਸ਼ ਲਾਇਆ

Leave a Reply

Your email address will not be published. Required fields are marked *

error: Alert: Content is protected !!