ਹੁਣ ਸ੍ਰੀ ਦਰਬਾਰ ਸਾਹਿਬ ‘ਚ ਨਹੀਂ ਹੋਵੇਗੀ ਫ਼ੋਟੋਗ੍ਰਾਫ਼ੀ..!

ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਦੂਰ-ਦੂਰ ਤੋਂ ਸੰਗਤਾਂ ਗੁਰੂ ਸਾਹਿਬ ਦਾ ਆਸ਼ਿਰਵਾਦ ਲੈਣ ਤੇ ਦਰਸ਼ਨ ਕਰਨ ਆਉਂਦੀਆਂ ਹਨ। ਇਸ ਦੌਰਾਨ ਸੰਗਤਾਂ ਫੋਟੋਗ੍ਰਾਫੀ ਵਿੱਚ ਜਿਆਦਾ ਵਿਅਸਤ ਹੋ ਜਾਂਦੀਆਂ ਹਨ। ਜਿਸ ਕਾਰਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਹਿਮ ਫੈਸਲਾ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਫੋਟੋਗ੍ਰਾਫੀ ਕਰਨ ਤੋਂ ਮਨ੍ਹਾਂ ਕਰ ਦਿੱਤਾ ਗਿਆ ਹੈ।ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੋਰਡ ਲਗਵਾਇਆ ਗਿਆ ਹੈ। ਜਿਸ ਉੱਤੇ ਪੰਜਾਬੀ,ਅੰਗ੍ਰੇਜੀ ਤੇ ਹਿੰਦੀ ਭਾਸ਼ਾਵਾਂ ਵਿੱਚ ਲਿਖਿਆ ਗਿਆ ਹੈ ਕਿ ਰੂਹਾਨੀਅਤ ਦੇ ਕੇਂਦਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਨਾ ਮਨ੍ਹਾਂ ਹੈ। ਉੱਥੇ ਹੀ ਇਸ ਸੰਬੰਧੀ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਫੋਟੋਗ੍ਰਾਫੀ ਕਰਨ ਤੋਂ ਮਨ੍ਹਾਂ ਕਰਨ ਦਾ ਕਾਰਨ ਇਹ ਹੈ ਕਿ ਪਰਿਕਰਮਾ ਕਰਨ ਵੇਲੇ ਫ਼ੋਟੋਗ੍ਰਾਫ਼ੀ ਜਾਂ ਵੀਡਿਓਗ੍ਰਾਫ਼ੀ ਕਰਨ ਵਾਲਿਆਂ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *