You dont have javascript enabled! Please download Google Chrome!

Daily ਇਹ ਕੰਮ ਕਰਦਾ ਹੈ ਇਹ ਬਜ਼ੁਰਗ-Video ਦੇਖਕੇ ਤੁਸੀਂ ਵੀ ਕਹੋਗੇ” ਬੱਲੇ ਬਾਪੂ”

ਬਠਿੰਡਾ ਦੇ ਇੱਕ ਬਜ਼ੁਰਗ ਦੀ ਵੀਡੀਓ ਸੋਸ਼ਲ ਵੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਹ ਬਜ਼ੁਰਗ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਖੁਦ ਕਰ ਰਿਹਾ ਹੈ। ਬਜ਼ੁਰਗ ਇਸ ਵੀਡੀਓ ਵਿੱਚ ਸੜਕ ‘ਤੇ ਪਏ ਖੱਡੇ ਨੂੰ ਭਰ ਰਿਹਾ ਹੈ ਜਿਸ ਨੂੰ ਭਰਨ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਹੈ। ਇਸ ਕੰਮ ਨੂੰ ਇਹ ਬਜ਼ੁਰਗ ਆਪਣੀ ਜਿੰਮੇਵਾਰੀ ਅਤੇ ਦਾਨ-ਪੁੰਨ ਦਾ ਕੰਮ ਸਮਝ ਕੇ ਕਰ ਰਿਹਾ ਹੈ।
ਸਾਨੂੰ ਮਾਣ ਹੈ ਜਿਹਨਾ ਤੇ….We are proud of these people….75 years aged young by heart and soul sardar joga singh do public service by filling pat holes on roads. Today he did a nobel cause on 100 feet road and… power house road crossing Bathinda . God bless him 75 ਸਾਲ ਦੇ ਜੋਗਾ ਸਿੰਘ ਹਰ ਰੋਜ ਆਪਣੇ ਤੌਰ ‘ਤੇ ਸੜਕਾ ਵਿੱਚ ਪਏ ਟੋਏ ਭਰ ਕੇ ਰਾਹਗੀਰਾਂ ਦੀ ਜਾਨ ਬਚਾਉਣ ਦਾ ਯਤਨ ਕਰਦੇ ਹਨ। ਸਲਾਮ ਹੈ ਜੀ.. ਸੇਵਾ ਅਸਲ ਵਿਚ ਬੜੀ ਉੱਚੀ ਸਾਧਨਾ ਹੈ । ਮਨੁੱਖ ਦਾ ਹਰ ਕਾਰਜ ਹਉਮੈ ਨਾਲ ਯੁਕਤ ਹੁੰਦਾ ਹੈ । ਸੇਵਾ ਦੀ ਭਾਵਨਾ ਹਉਮੈ ਨੂੰ ਨਸ਼ਟ ਕਰਦੀ ਹੈ , ਕਿਉਂਕਿ ਹਉਮੈ ਧੁੰਧ- ਗੁਬਾਰ ਵਾਂਗ ਹੈ ਅਤੇ ਸੇਵਾ ਪ੍ਰਕਾਸ਼ ਵਰਗੀ ਹੈ । ਹਉਮੈ ਦੀ ਅਵਸਥਾ ਵਿਚ ਆਪਣੇ ਆਪ ਲਈ ਜੀਉਣਾ ਹੁੰਦਾ ਹੈ , ਸੇਵਾ ਵਿਚ ਹੋਰਨਾਂ ਲਈ ਜੀਵਿਆ ਜਾਂਦਾ ਹੈ । ਜਦ ਤਕ ਜਿਗਿਆਸੂ ਹਉਮੈ ਜਾਂ ਆਪਣੇਪਨ ਦੀ ਭਾਵਨਾ ਨੂੰ ਨਸ਼ਟ ਨਹੀਂ ਕਰਦਾ , ਤਦ ਤਕ ਉਹ ਸੇਵਾ ਕਰਨ ਦਾ ਮਾਣ ਪ੍ਰਾਪਤ ਨਹੀਂ ਕਰ ਸਕਦਾ ।
ਸੇਵਾ ਕਰਨ ਦੀ ਰੁਚੀ ਹਰ ਇਕ ਵਿਅਕਤੀ ਦੇ ਮਨ ਵਿਚ ਪੈਦਾ ਨਹੀਂ ਹੋ ਸਕਦੀ । ਇਸ ਦੀ ਪ੍ਰਾਪਤੀ ਲਈ ਬੜੇ ਉੱਚੇ ਆਚਰਣ ਦੀ ਲੋੜ ਹੈ । ਇਸ ਵਿਚ ਕੋਈ ਸੰਤੋਖੀ ਸਾਧਕ ਹੀ ਲਗ ਸਕਦਾ ਹੈ , ਜਿਸ ਨੇ ਸਤਿ-ਸਰੂਪ ਪਰਮਾਤਮਾ ਦੀ ਆਰਾਧਨਾ ਕੀਤੀ ਹੋਵੇ , ਜਿਸ ਨੇ ਕਦੇ ਮਾੜੇ ਕੰਮਾਂ ਵਾਲੇ ਮਾਰਗ ਉਤੇ ਪੈਰ ਨ ਧਰੇ ਹੋਣ , ਜਿਸ ਨੇ ਸਦਾ ਧਰਮ ਅਨੁਸਾਰ ਕਾਰਜ ਕੀਤਾ ਹੋਵੇ , ਜਿਸ ਨੇ ਸੰਸਾਰਿਕ ਬੰਧਨਾਂ ਨੂੰ ਤੋੜ ਸੁਟਿਆ ਹੋਵੇ ਅਤੇ ਜੋ ਅਲਪ ਆਹਾਰ ਕਰਕੇ ਆਪਣੇ ਜੀਵਨ ਨੂੰ ਨਿਭਾ ਰਿਹਾ ਹੋਵੇ— ਸੇਵ ਕੀਤੀ ਸੰਤੋਖੀਈਂ ਜਿਨ੍ਹੀ ਸਚੋ ਸਚੁ ਧਿਆਇਆ । ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ । ਓਨ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ । ( ਗੁ.ਗ੍ਰੰ. 466-67 ) ।Image result for sewa sikh
ਸੇਵਾ ਦੇ ਫਲ ਉਤੇ ਪ੍ਰਕਾਸ਼ ਪਾਉਂਦਿਆਂ ਗੁਰੂ ਨਾਨਕ ਦੇਵ ਜੀ ਨੇ ਦਸਿਆ ਹੈ ਕਿ ਸੇਵਾ ਸ੍ਰੇਸ਼ਠ ਕਰਨੀ ਹੈ , ਇਸ ਤੋਂ ਬਿਨਾ ਮਨੁੱਖ ਮੋਖ-ਪਦ ਪ੍ਰਾਪਤ ਨਹੀਂ ਕਰ ਸਕਦਾ— ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ । ( ਗੁ.ਗ੍ਰੰ.992 ) । ਸੇਵਾ ਰਾਹੀਂ ਕੀਤੀ ਕਮਾਈ ਜਾਂ ਸਾਧਨਾ ਤੋਂ ਹੀ ਪਰਮ-ਸੁਖ ਦੀ ਪ੍ਰਾਪਤੀ ਸੰਭਵ ਹੈ— ਸੁਖੁ ਹੋਵੈ ਸੇਵ ਕਮਾਣੀਆ । ਇਸ ਲਈ ਗੁਰਬਾਣੀ ਨੇ ਸੇਵਾ ਕਰਨ ਉਤੇ ਬਹੁਤ ਬਲ ਦਿੱਤਾ , ਕਿਉਂਕਿ ਸੇਵਾ ਰਾਹੀਂ ਹੀ ਜਿਗਿਆਸੂ ਸਹਿਜ ਢੰਗ ਨਾਲ ਪਰਮਾਤਮਾ ਦੀ ਦਰਗਾਹ ਵਿਚ ਪਹੁੰਚ ਸਕਦਾ ਹੈ— ਵਿਚਿ ਦੁਨੀਆ ਸੇਵ ਕਮਾਈਐ । ਤਾ ਦਰਗਹ ਬੈਸਣੁ ਪਾਈਐ । ਕਹੁ ਨਾਨਕ ਬਾਹੁ ਲੁਡਾਈਐ । ( ਗੁ.ਗ੍ਰੰ.26 ) ।
ਅਸੂਲੀ ਤੌਰ ਉਤੇ ਵੇਖੀਏ ਤਾਂ ਸੇਵਾ ਦਾ ਸੰਬੰਧ ਸੁਆਮੀ ਪ੍ਰਤਿ ਸੇਵਕ ਦੀ ਨਿਸ਼ਠਾ ਨਾਲ ਹੈ ।Image result for sewa sikh ਵੈਸ਼ਣਵ-ਭਗਤੀ ਅਤੇ ਨਵਧਾ-ਭਗਤੀ ਵਿਚ ‘ ਪਾਦ-ਸੇਵਨ’ ਨੂੰ ਭਗਤੀ ਦਾ ਵਿਸ਼ੇਸ਼ ਤੱਤ੍ਵ ਮੰਨਿਆ ਗਿਆ ਹੈ । ਪਰ ਗੁਰਮਤਿ ਵਿਚ ਸੇਵਾ ਦਾ ਖੇਤਰ ਬਹੁਤ ਵਿਸ਼ਾਲ ਹੈ । ਇਹ ਗੁਰੂ ਦੀ ਸੇਵਾ ਤੋਂ ਲੈ ਕੇ ਜੀਵਾਂ ਦੀ ਸੇਵਾ ਤਕ ਵਿਆਪਕ ਹੈ । ਇਸ ਵਿਚ ਮਨੁੱਖੀ ਕਰਤੱਵ ਨੂੰ ਪਾਲਣਾ , ਪਰਉਪਕਾਰ ਕਰਨਾ ਆਦਿ ਸਭ ਸਮਾ ਜਾਂਦੇ ਹਨ । ਗੁਰਮਤਿ ਦੀ ਸਮਾਜਿਕ ਚੇਤਨਾ ਵਿਚ ਸੇਵਾ ਦਾ ਵਿਸ਼ੇਸ਼ ਸਥਾਨ ਹੈ । ਪਰ-ਸੇਵਾ ਸੁਆਰਥ ਦੀ ਭਾਵਨਾ ਨੂੰ ਨਸ਼ਟ ਕਰਦੀ ਹੈ । ਸੁਆਰਥ ਦੁਅੰਦ ਦਾ ਜਨਕ ਹੈ , ਦੂਜਿਆਂ ਦੇ ਹੱਕ ਨੂੰ ਦਬਾਉਣਾ ਮਨੁੱਖ ਦੇ ਜੀਵਨ ਦੀ ਪ੍ਰਮੁਖ ਬਿਰਤੀ ਬਣ ਜਾਂਦੀ ਹੈ । ਸਮਾਜ ਵਿਚ ਤਣਾਉ ਵਧ ਜਾਂਦਾ ਹੈ , ਸੰਤੁਲਨ ਖ਼ਤਮ ਹੋ ਜਾਂਦਾ ਹੈ । ਇਸ ਦੇ ਉਲਟ ਪਰ-ਸੇਵਾ ਸੰਤੋਖ ਨੂੰ ਜਨਮ ਦਿੰਦੀ ਹੈ , ਆਪਣਾ ਪਰਾਇਆ ਭੇਦ ਮਿਟਾਉਂਦੀ ਹੈ , ਮਨੁੱਖਤਾ ਦਾ ਇਹਸਾਸ ਵਧਾਉਂਦੀ ਹੈ । ਇਸ ਤਰ੍ਹਾਂ ਸੇਵਾ ਆਪਣੇ ਆਪ ਵਿਚ ਇਕ ਸਾਧਨਾ ਹੈ ।

error: Alert: Content is protected !!